![]() |
| ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਅਤੇ ਅਧਿਆਪਕ |
ਸਰਕਾਰੀ ਮਾਡਲ ਸਮਾਰਟ ਸਕੂਲ ਫਾਜ਼ਿਲਕਾ ਚ ਉਤਸ਼ਾਹ ਤੇ ਚਾਅ ਨਾਲ ਮਾਪੇ-ਅਧਿਆਪਕ ਮਿਲਣੀ ਹੋਈ ਸੰਪਨ : ਪ੍ਰਿੰਸੀਪਲ ਖ਼ਨਗਵਾਲ
ਫਾਜ਼ਿਲਕਾ (balraj singh sidhu) : ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਫਾਜ਼ਿਲਕਾ ਦੇ ਨਾਨ ਬੋਰਡ ਜਮਾਤਾਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ, ਵਿਭਾਗੀ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਕੂਲ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਉਨਾਂ ਦੀਆਂ ਉਪਲਬਧੀਆਂ ਲਈ ਸਨਮਾਨਿਤ ਵੀ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀ ਪਰਦੀਪ ਕੁਮਾਰ ਖਨਗਵਾਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਪਲਬਧੀ ਲਈ ਬਹੁਤ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਵਿਖੇ ਮੌਜੂਦ ਸਹੁਲਤਾਂ ਬਾਰੇ ਜਾਣਕਾਰੀ ਦਿੱਤੀ, ਉਨ੍ਹਾਂ ਨੇ ਦੱਸਿਆ ਕਿ ਸਕੂਲ ਵਿੱਚ ਅਤਿ ਆਧੁਨਿਕ ਸਾਇੰਸ ਲੈਬਜ, ਕੰਪਿਊਟਰ ਲੈਬ, ਭਾਸ਼ਾ ਲੈਬ ਦੇ ਨਾਲ ਹੀ ਲਾਇਬ੍ਰੇਰੀ ਅਤੇ ਖੇਡ ਦੇ ਮੈਦਾਨ ਦੀ ਸੁਵਿਧਾ ਉਪਲਬਧ ਹੈ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਵਿਖੇ ਵੱਡੇ ਅਤੇ ਹਵਾਦਾਰ ਸਮਾਰਟ ਕਲਾਸ ਰੂਮ ਹਨ, ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਉਹਨਾਂ ਦੀਆਂ ਸਹਿ ਅਕਾਦਮਿਕ ਕਿਰਿਆਵਾਂ ਤੇ ਵੀ ਪੂਰਾ ਜੋਰ ਦਿੱਤਾ ਜਾਂਦਾ ਹੈ ਅਤੇ ਸਕੂਲ ਦੇ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕੀਤਾ ਜਾਂਦਾ ਹੈ।
ਇਹ ਸਕੂਲ ਜ਼ਿਲੇ ਭਰ ਦੇ ਸਕੂਲਾਂ ਲਈ ਅਨੁਸ਼ਾਸ਼ਨ ਦੀ ਇਕ ਮਿਸਾਲ ਬਣ ਚੁੱਕਾ ਹੈ ਅਤੇ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹੈ।
ਇਸ ਮੌਕੇ ਪਰਦੀਪ ਕੁਮਾਰ ਖਨਗਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕੀ ਵਿਦਿਆਰਥੀ ਆਪਣੀ ਮਿਹਨਤ ਸਦਕਾ ਵੱਡੀ ਤੋਂ ਵੱਡੀ ਉਪਲਬਧੀ ਹਾਸਲ ਕਰ ਸਕਦੇ ਹਨ ਕਿਉਂਕਿ ਸਖਤ ਮਿਹਨਤ ਨਾਲ ਕੋਈ ਵੀ ਵੱਡੀ ਪ੍ਰਾਪਤੀ ਸੰਭਵ ਹੋ ਸਕਦੀ ਹੈ।
ਮਾਪੇ ਅਧਿਆਪਕ ਮਿਲਣੀ ਦੇ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਚ ਮੰਚ ਦਾ ਸੰਚਾਲਨ ਕਰਦੇ ਹੋਏ ਸਕੂਲ ਨੋਡਲ ਅਫ਼ਸਰ ਸ੍ਰੀਮਤੀ ਰਮਣੀਕ ਜੌਲੀ ਨੇ ਵਿਦਿਆਰਥੀਆਂ ਨੂੰ ਆਤਮ ਵਿਸ਼ਵਾਸ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ, ਉਹਨਾਂ ਕਿਹਾ ਕਿ ਕੋਸ਼ਿਸ਼ ਕਰਕੇ ਵਿਦਿਆਰਥੀ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਹਨ ਕਿਉਂਕਿ ਕੋਸ਼ਿਸ਼ ਕਰਨ ਵਾਲਿਆਂ ਦੀ ਕਦੇ ਹਾਰ ਨਹੀਂ ਹੁੰਦੀ ਹੈ।ਇਸ ਮੌਕੇ ਸੰਦੀਪ ਅਨੇਜਾ ਨੇ ਜਮਾਤਾਂ ਵਿਚ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੇ ਨਾਮ ਐਲਾਨੇ ਅਤੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਦੁਆਰਾ ਸਨਮਾਨਿਤ ਕੀਤਾ ਗਿਆ ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਅਧਿਆਪਕ ਅਤੇ ਮਾਪਿਆਂ ਦੇ ਸਹਿਯੋਗ ਨਾਲ ਆਉਣ ਵਾਲੇ ਸਮਾਂ ਵਿਚ ਵੀ ਵਿਦਿਆਰਥੀ ਇਸੇ ਤਰ੍ਹਾਂ ਨਵੀਆਂ ਉੱਚਾਈਆਂ ਨੂੰ ਪ੍ਰਾਪਤ ਕਰਦੇ ਰਹਿਣਗੇ ਅਤੇ ਫਾਜ਼ਿਲਕਾ ਦੇ ਸਰਹੱਦੀ ਖੇਤਰ ਦਾ ਇਹ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਪੰਜਾਬ ਦੇ ਸਕੂਲਾਂ ਲਈ ਇਕ ਮਿਸਾਲ ਬਣੇਗਾ


टिप्पणियाँ
एक टिप्पणी भेजें