ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਉਹਨਾਂ ਦਾ ਦਾਖਲਾ ਸਰਕਾਰੀ ਸਮਾਰਟ ਸਕੂਲਾਂ ਚ ਕਰਵਾਉਣ ਮਾਪੇ : ਦੀਪਤੀ ਠਾਕੁਰ
ਫ਼ਾਜ਼ਿਲਕਾ (balraj singh sidhu) : ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਉੱਤੇ ਜ਼ਿਲੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ Kikar khera ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ ਤੇ ਸਕੂਲ ਵਿੱਖੇ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ ਸਕੂਲ ਦੇ ਵਿਹੜੇ ਵਿੱਚ ਕੀਤੇ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਕਿੱਕਰ ਖੇੜਾ ਅਤੇ ਸਕੂਲ 'ਚ ਪੜ੍ਹ ਰਹੇ ਬੱਚਿਆਂ ਦੇ ਮਾਪੇ ਹਾਜ਼ਰ ਸਨ। ਇਸ ਮੌਕੇ ਤੇ ਹਿੰਦੀ ਮਿਸਟ੍ਰੈਸ ਰੇਖਾ ਨੇ ਸਭ ਨੂੰ ਜੀ ਆਇਆਂ ਨੂੰ ਆਖਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਦੀਪਤੀ ਠਾਕੁਰ ਨੇ ਅਪਣੇ ਸੰਬੋਧਨ ਕਰਦਿਆਂ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਮੁੱਚੇ ਮਾਪਿਆਂ ਤੋਂ ਸਹਿਯੋਗ ਮੰਗਿਆ।
ਸਮੂਹ ਜਮਾਤ ਇੰਚਾਰਜ ਸਾਹਿਬਾਨ ਵੱਲੋਂ ਮਾਪਿਆ ਨੂੰ ਬੱਚਿਆਂ ਦੀ ਕਾਰਗੁਜਾਰੀ ਦੱਸੀ ਗਈ। ਸਕੂਲ ਦੇ ਐਸਐਸ ਮਿਸਟ੍ਰੈਸ ਸਰਬਜੋਤ ਕੌਰ ਨੇ ਸਲਾਨਾ ਨਤੀਜਾ ਤੇ ਇਨਾਮ ਵੰਡ ਸਮਾਰੋਹ ਦੀ ਵਾਗਡੋਰ ਬਾਖੂਬੀ ਢੰਗ ਨਾਲ਼ ਨਿਭਾਈ। ਸਕੂਲ ਦੇ ਪ੍ਰਿੰਸੀਪਲ ਮੈਡਮ ਦੀਪਤੀ ਠਾਕੁਰ ਵੱਲੋਂ ਬਿਹਤਰ ਕਾਰਗੁਜਾਰੀ ਵਾਲ਼ੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ।ਉਨ੍ਹਾਂ ਵੱਲੋਂ ਕਿੱਕਰ ਖੇੜਾ ਸਕੂਲ ਦੇ ਵਿੱਚ ਵਿਦਿਆਰਥੀਆ ਤੇ ਮਾਪਿਆਂ ਨੂੰ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਮਿਲਦੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ।
ਉਨ੍ਹਾਂ ਨੇ ਮੌਕੇ ਤੇ ਪਹੁੰਚੇ ਸਾਰੇ ਮਾਪਿਆ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਆਪਣੇ ਬੱਚਿਆਂ ਨੂੰ ਅਗਲੀ ਜਮਾਤ ਵਿਚ ਦਾਖਲ ਕਰਵਾਉਣ ਲਈ ਕਿਹਾ।
ਇਸ ਮਾਪੇ ਅਧਿਆਪਕ ਮਿਲਣੀ ਅਤੇ ਸਲਾਨਾ ਨਤੀਜਾ ਤੇ ਇਨਾਮ ਵੰਡ ਸਮਾਰੋਹ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੱਕਰ ਖੇੜਾ ਦੇ ਸਮੂਹ ਸਟਾਫ ਨੇ ਸ਼ਲਾਘਾਯੋਗ ਯੋਗਦਾਨ ਪਾਇਆ

टिप्पणियाँ
एक टिप्पणी भेजें