ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰੀਖਿਆਂ ਕੇਂਦਰਾਂ ਦੇ ਬਾਹਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਲਗਾਈ ਰੋਕ


ਫਾਜ਼ਿਲਕਾ 6 ਅਪ੍ਰੈਲ
ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਵੱਲੋਂ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਜੋ ਮਿਤੀ 7 ਅਪ੍ਰੈਲ ਤੋਂ 28 ਅਪ੍ਰੈਲ 2022 ਤੱਕ ਹੋ ਰਹੀਆਂ ਹਨ, ਦੇ ਪ੍ਰੀਖਿਆਂ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਕੂਲ ਦੇ ਅਧਿਆਪਕਾਂ/ਸਟਾਫ ਅਤੇ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਦੇ ਪ੍ਰੀਖਿਆਂ ਕੇਂਦਰ ਇਨ੍ਹਾਂ ਸਕੂਲਾਂ ਵਿਚ ਬਣੇ ਹਨ।  ਹੁਕਮਾਂ ਦੀ ਉਲਘੰਣਾ ਕਰਨ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
   

टिप्पणियाँ